ਵੱਡੀ ਖ਼ਬਰ, ਧਰਨੇ ‘ਤੇ ਬੈਠੇ ਸ਼ਿਵ ਸੇਨਾ ਨੇਤਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਸ਼ੁੱਕਰਵਾਰ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਰੀ ਗੋਪਾਲ ਮੰਦਰ ਦੇ ਬਾਹਰ ਕੂੜੇ ਵਿੱਚ ਭਗਵਾਨ ਦੀਆਂ ਮੂਰਤੀਆਂ ਮਿਲਣ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਸਨ। ਇਸੇ ਦੌਰਾਨ ਭੀੜ ‘ਚੋਂ ਕਿਸੇ ਨੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਗੋਲੀਆਂ ਦੀ ਆਵਾਜ਼ ਕਰਕੇ ਉਥੇ ਭਾਜੜਾਂ ਪੈ ਗਈਆਂ। ਦਿਨ-ਦਿਹਾੜੇ ਹੋਏ ਇਸ ਕਤਲ ਕਰਕੇ ਇਲਾਕੇ ‘ਚ ਸਨਸਨੀ ਫੈਲ ਗਈ।

ਪੁਲਿਸ ਨੇ ਗੋਲੀ ਮਾਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਾਸੀ ਕੋਟ ਬਾਬਾ ਦੀਪ ਸਿੰਘ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਸੂਰੀ ਨੂੰ .30 ਕੈਲੀਬਰ ਰਿਵਾਲਵਰ ਨਾਲ ਦੋ ਵਾਰ ਗੋਲੀ ਮਾਰੀ ਗਈ ਸੀ।